Posted in ਚਰਚਾ

ਪੰਜਾਬੀ ਭਾਸ਼ਾ ਪਸਾਰ ਭਾਈਚਾਰਾ

ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਇਕ ਅਜਿਹੀ ਘੁਲਾਟੀਆ ਜਥੇਬੰਦੀ ਹੈ ਜਿ ਕਿ ਠੋਸ ਰੂਪ ਵਿੱਚ ਤਾਂ ਲੁਧਿਆਣੇ ਤੋਂ ਕੰਮ ਕਰਦੀ ਹੈ ਪਰ ਸਮਾਜਕ ਮਾਧਿਅਮ ਰਾਹੀਂ ਦੁਨੀਆਂ ਭਰ ਵਿੱਚ ਫੈਲੀ ਹੋਈ ਹੈ। ਮੁੱਖ ਤੌਰ ਤੇ ਇਹ ਭਾਈਚਾਰਾ ਹੇਠ ਲਿਖੇ ਕੰਮ ਪਹਿਲੇ ਪੜਾਅ ਵੱਜੋਂ ਕਰ ਰਿਹਾ ਹੈ। ਵਕਾਲਤ ਅਤੇ ਵਫ਼ਦਾਂ ਦੇ ਵਜ਼ਨ ਨਾਲ ਹੁਣ ਤੱਕ ਕਾਫੀ ਹੱਦ ਤੱਕ ਕਾਮਯਾਬ ਵੀ ਰਹੇ ਹਨ। 

ਭਾਈਚਾਰੇ ਦੇ ਪਹਿਲੇ ਪੜਾਅ ਦੇ ਉਦੇਸ਼:

1. ਪੰਜਾਬ ਰਾਜ ਭਾਸ਼ਾ ਐਕਟ 1967 ਦੀਆਂ ਵਿਵਸਥਾਵਾਂ ਨੂੰ ਪੰਜਾਬ ਸਰਕਾਰ ਦੀਆਂ ਸਾਰੀਆਂ ਸੰਸਥਾਵਾਂ ਵਿੱਚ ਲਾਗੂ ਕਰਾਉਣਾ।

2. ਪੰਜਾਬ ਵਿਚ ਸਥਿਤ ਸਾਰੇ ਪ੍ਰਾਈਵੇਟ ਸਕੂਲਾਂ ਵਿਚ ਦਸਵੀਂ ਜਮਾਤ ਤੱਕ ਲਾਜ਼ਮੀ ਵਿਸ਼ੇ ਦੇ ਤੌਰ ਤੇ ਪੰਜਾਬੀ ਦੀ ਪੜ੍ਹਾਈ ਕਰਾਏ ਜਾਣ ਨੂੰ ਯਕੀਨੀ ਬਣਾਉਣਾ।

3. ਪੰਜਾਬੀ ਬੋਲਣ ਤੇ ਲਾਈ ਜਾਂਦੀ ਪਾਬੰਦੀ ਹਟਾਉਣਾ ਅਤੇ ਹੁੰਦੇ ਜੁਰਮਾਨੇ ਰੁਕਵਾਉਣਾ।

ਅੱਜ ਦੇ ਮੁਕਾਮ ਤੇ ਭਾਈਚਾਰਾ ਵਧੇਰੇ ਕਰ ਕੇ ਇਸ ਗੱਲ ਨਾਲ ਜੂਝ ਰਿਹਾ ਹੈ ਕਿ ਦੂਜੇ ਪੜਾਅ ਦੀ ਪੁਲਾਂਘ ਕਿਵੇਂ ਪੁੱਟੀ ਜਾਵੇ। ਆਓ, ਥੋੜ੍ਹਾ ਸਿਰ ਖੁਰਕੀਏ!

ਉੱਪਰ ਲਿਖੇ ਪਹਿਲੇ ਉਦੇਸ਼ ਦੇ ਲਈ ਆਓ ਪੰਜਾਬ ਦੇ ਸੰਨ 1967-68  ਦੌਰਾਨ ਮੁੱਖ ਮੰਤਰੀ ਲਛਮਣ ਸਿੰਘ ਗਿੱਲ ਹੋਰਾਂ ਦੀ ਗੱਲ ਕਰੀਏ। ਉਹ ਲਗਭਗ ਨੌਂ ਮਹੀਨੇ ਪੰਜਾਬ ਦੇ ਮੁੱਖ ਮੰਤਰੀ ਰਹੇ ਪਰ ਇਸ ਸਮੇਂ ਦੌਰਾਨ ਜਿਸ ਤਰ੍ਹਾਂ ਉਨ੍ਹਾਂ ਨੇ ਰਾਜ ਭਾਸ਼ਾ ਪੰਜਾਬੀ ਲਾਗੂ ਕਰਵਾਈ ਉਸਦੀ ਕੋਈ ਹੋਰ ਮਿਸਾਲ ਹੁਣ ਤੱਕ ਨਹੀਂ ਮਿਲਦੀ।  

ਠੀਕ ਉਸੇ ਤਰ੍ਹਾਂ ਭਾਈਚਾਰੇ ਨੂੰ ਹੁਣ ਚਾਹੀਦਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਤੱਕ ਪਹੁੰਚ ਕਰਨ ਅਤੇ ਵਿਰੋਧੀ ਧਿਰ ਦੇ ਨੇਤਾ ਤੱਕ ਵੀ ਪਹੁੰਚ ਕਰਨ ਅਤੇ ਪੰਜਾਬੀ ਨੂੰ ਬਣਦਾ ਮਾਨ ਦਵਾਉਣ ਦੇ ਲਈ ਉੱਪਰੋਂ ਹੇਠਾਂ ਨੂੰ ਕਾਰਵਾਈ ਸ਼ੁਰੂ ਕਰਵਾਉਣ। ਇਹ ਗੱਲ ਸਿਰਫ ਇਸੇ ਤਰ੍ਹਾਂ ਹੀ ਨੇਪਰੇ ਚੜ੍ਹੇਗੀ ਤੇ ਲਛਮਣ ਸਿੰਘ ਗਿੱਲ ਹੋਰਾਂ ਦੀ ਮਿਸਾਲ ਨੂੰ ਅੱਜ ਦੁਹਰਾਉਣ ਦੀ ਲੋੜ ਹੈ।

ਹੇਠਲੇ ਪੱਧਰ ਦੇ ਦਫ਼ਤਰਾਂ ਵਿੱਚ ਜਾ ਕੇ ਜਿੰਨਾ ਕੁ ਕੰਮ ਕਰਨ ਦੀ ਲੋੜ ਸੀ ਭਾਈਚਾਰੇ ਨੇ ਉਹ ਕਰ ਲ਼ਿਆ ਗਿਆ ਹੈ ਸੋ ਹੁਣ ਮਨਸ਼ਾ ਸਿਰਫ ਉੱਪਰ ਵੱਲ ਹੋਣਾ ਚਾਹੀਦਾ ਹੈ ਜਿਵੇਂ ਕਿ ਉੱਪਰ ਲਿਖਿਆ ਹੋਇਆ ਹੈ।

ਉੱਪਰ ਜਿਹੜਾ ਦੂਜਾ ਉਦੇਸ਼ ਲਿਖਿਆ ਗਿਆ ਹੈ ਉਸ ਦੇ ਵਿੱਚ ਨਿਸ਼ਾਨਾ ਪ੍ਰਾਈਵੇਟ ਸਕੂਲਾਂ ਦੇ ਉੱਤੇ ਹੈ। ਸਾਰਿਆਂ ਨੂੰ ਪਤਾ ਹੈ ਕਿ ਪ੍ਰਾਈਵੇਟ ਸਕੂਲ ਇੱਕ ਵਪਾਰਕ ਢਾਂਚੇ ਦੇ ਆਧਾਰ ਤੇ ਚੱਲਦੇ ਹਨ ਤੇ ਉਸ ਵਪਾਰਕ ਢਾਂਚੇ ਨੂੰ ਕਾਇਮ ਰੱਖਣ ਦੀ ਕੀਮਤ ਸਕੂਲ ਦੇ ਵਿੱਚ ਪੜ੍ਹਨ ਵਾਲੇ ਬੱਚਿਆਂ ਦੇ ਮਾਤਾ-ਪਿਤਾ ਅਦਾ ਕਰ ਰਹੇ ਹੁੰਦੇ ਹਨ। ਸੋ ਇਨ੍ਹਾਂ ਹਾਲਾਤ ਦੇ ਵਿੱਚ ਤਾਕਤ ਦਾ ਧੁਰਾ ਮਾਤਾ-ਪਿਤਾ ਦੇ ਹੱਥ ਵਿੱਚ ਹੈ। ਲੋੜ ਹੈ ਕਿ ਭਾਈਚਾਰੇ ਦੇ ਸਰਗਰਮ ਜੁੱਟ, ਸਕੂਲਾਂ ਵਿੱਚ ਜਦ ਛੁੱਟੀ ਹੁੰਦੀ ਹੈ ਤਾਂ ਬੱਚਿਆਂ ਨੂੰ ਲੈਣ ਆਏ ਮਾਤਾ-ਪਿਤਾ ਨੂੰ ਪੰਜਾਬੀ ਭਾਸ਼ਾ ਦੇ ਹੱਕ ਵਿੱਚ ਛਪੇ ਹੋਏ ਪਰਚੇ ਫੜਾਉਣ। ਟੈਂਪੂ ਰਿਕਸ਼ਾ ਤੇ ਘਰ ਜਾ ਰਹੇ ਬੱਚਿਆਂ ਨੂੰ ਪਰਚੇ ਫੜਾ ਦਿੱਤੇ ਜਾਣ ਅਤੇ ਬੇਨਤੀ ਕੀਤੀ ਜਾਵੇ ਕਿ ਘਰੇ ਜਾ ਕੇ ਆਪਣੇ ਮਾਤਾ-ਪਿਤਾ ਨੂੰ ਇਹ ਪਰਚੇ ਦੇ ਦੇਣ। ਜੇਕਰ ਮਾਤਾ-ਪਿਤਾ ਆਪਣੇ ਬੱਚਿਆਂ ਨੂੰ ਪੰਜਾਬੀ ਪੜ੍ਹਾਉਣ ਵਿੱਚ ਆਪ ਦਿਲਚਸਪੀ ਲੈਣਗੇ ਤਾਂ ਉਨ੍ਹਾਂ ਨੂੰ ਕੋਈ ਰੋਕ ਨਹੀਂ ਸਕਦਾ।

ਤੀਜਾ ਉਦੇਸ਼ ਜ਼ਾਹਰਾ ਤੌਰ ਤੇ ਉੱਪਰ ਲਿਖੇ ਦੂਜੇ ਉਦੇਸ਼ ਦਾ ਹੀ ਹਿੱਸਾ ਹੈ। ਇਸ ਕਰਕੇ ਜੇ ਦੂਜੇ ਉਦੇਸ਼ ਨੂੰ ਚੰਗੀ ਤਰ੍ਹਾਂ ਹੱਥ ਪਾ ਲਿਆ ਗਿਆ ਤਾਂ ਤੀਜਾ ਵੀ ਨਾਲ ਦੇ ਨਾਲ ਆਪੇ ਹੀ ਹੱਲ ਹੋ ਜਾਵੇਗਾ।

Author:

ਵੈਲਿੰਗਟਨ, ਨਿਊਜ਼ੀਲੈਂਡ ਦਾ ਵਸਨੀਕ - ਬਲੌਗਿੰਗ, ਪਗਡੰਡੀਆਂ ਮਾਪਣ ਅਤੇ ਜਿਓਸਟ੍ਰੈਟੀਜਿਕ ਖੋਜ ਦਾ ਸ਼ੌਕ।

Leave a Reply

Fill in your details below or click an icon to log in:

WordPress.com Logo

You are commenting using your WordPress.com account. Log Out /  Change )

Facebook photo

You are commenting using your Facebook account. Log Out /  Change )

Connecting to %s